ਸਿੱਖ ਕੌਂਸਲ ਨੇ ਆਸਟ੍ਰੇਲੀਆ ’ਚ ਕੰਗਨਾ ਰਣੌਤ ਦੀ ਫ਼ਿਲਮ ‘Emergency’ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ

Sea7 Nz Team
2 Min Read

ਮੈਲਬਰਨ : ਆਸਟ੍ਰੇਲੀਆ ਸਥਿਤ ਸਿੱਖ ਕੌਂਸਲ ਨੇ ਅਦਾਕਾਰਾ ਅਤੇ ਲੋਕ ਸਭਾ ਮੈਂਬਰ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ‘Emergency’ ਦੀ ਦੇਸ਼ ’ਚ ਰਿਲੀਜ਼ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ‘Emergency’ ਨੂੰ ਇੱਕ ‘ਪਰਾਪੇਗੰਡਾ’ ਫਿਲਮ ਕਰਾਰ ਦਿੰਦਿਆਂ ਕੌਂਸਲ ਨੇ ਦੋਸ਼ ਲਾਇਆ ਕਿ ਇਹ ਇਤਿਹਾਸਕ ਘਟਨਾਵਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਦੀ ਹੈ ਅਤੇ ਸਿੱਖ ਸ਼ਹੀਦਾਂ ਦਾ ਅਪਮਾਨ ਕਰਦੀ ਹੈ ਅਤੇ ਇਸ ਨਾਲ ਸਿੱਖ ਪੰਜਾਬੀ ਭਾਈਚਾਰੇ ’ਚ ਬੇਚੈਨੀ ਪੈਦਾ ਹੋਵੇਗੀ। ਕੌਂਸਲ ਨੇ ਕਿਹਾ ਕਿ ਇਸ ਫਿਲਮ ਦੀ ਸਕ੍ਰੀਨਿੰਗ ਨਾਲ ਆਸਟ੍ਰੇਲੀਆ ਦੇ ਸਿੱਖ ਅਤੇ ਹਿੰਦੂ ਭਾਈਚਾਰਿਆਂ ਵਿਚਾਲੇ ਸਿਆਸੀ ਤਣਾਅ ਵਧੇਗਾ ਅਤੇ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ।

ਆਸਟ੍ਰੇਲੀਆ ਸਥਿਤ ਮਲਟੀਨੈਸ਼ਨਲ ਫਿਲਮ ਐਗਜ਼ੀਬਿਸ਼ਨ ਬ੍ਰਾਂਡ ਵਿਲੇਜ ਸਿਨੇਮਾ ਨੂੰ ਲਿਖੀ ਚਿੱਠੀ ’ਚ ਸਿੱਖ ਕੌਂਸਲ ਨੇ ਲਿਖਿਆ, ‘‘ਅਸੀਂ ਇਸ ਪ੍ਰਚਾਰ ਫਿਲਮ ਨੂੰ ਤੁਹਾਡੇ ਸਿਨੇਮਾਘਰਾਂ ’ਚ ਪ੍ਰਦਰਸ਼ਿਤ ਕਰਨ ਨੂੰ ਲੈ ਕੇ ਬਹੁਤ ਚਿੰਤਤ ਹਾਂ। ਇਹ ਫਿਲਮ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਸਿੱਖ ਸ਼ਹੀਦਾਂ ਦੀ ਭੂਮਿਕਾ ਨੂੰ ਇਸ ਤਰੀਕੇ ਨਾਲ ਦਰਸਾਉਂਦੀ ਹੈ ਜੋ ਬਹੁਤ ਹੀ ਅਪਮਾਨਜਨਕ ਹੈ ਅਤੇ ਇਤਿਹਾਸਕ ਘਟਨਾਵਾਂ ਨੂੰ ਗਲਤ ਢੰਗ ਨਾਲ ਪੇਸ਼ ਕਰਦੀ ਹੈ ਜੋ ਸਿੱਖ ਭਾਈਚਾਰੇ ਲਈ ਮਹੱਤਵਪੂਰਨ ਅਤੇ ਦੁਖਦਾਈ ਹਨ।’’

ਕੌਂਸਲ ਨੇ ਇਹ ਵੀ ਕਿਹਾ ਕਿ ਫਿਲਮ ਦੀ ਰਿਲੀਜ਼ ਨਾਲ ਦੇਸ਼ ’ਚ ਸ਼ਾਂਤੀ ਅਤੇ ਸਦਭਾਵਨਾ ’ਚ ਵਿਘਨ ਪੈ ਸਕਦਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਫਿਲਮ ਵਿੱਚ ਸਿੱਖ ਭਾਈਚਾਰੇ ਦੇ ਸਤਿਕਾਰਯੋਗ ਮਰਹੂਮ ਆਗੂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੀ ਨਕਾਰਾਤਮਕ ਤਸਵੀਰ ਨੇ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ।

Share This Article