ਨਿਊਜ਼ੀਲੈਂਡ ’ਚ Brian Tamaki ਦੇ ਬਿਆਨ ’ਤੇ ਵਿਵਾਦ, ਹਿੰਦੂ ਬੋਰਡ ਨੇ ਕਾਰਵਾਈ ਦੀ ਮੰਗ ਕੀਤੀ

Sea7 Nz Team
2 Min Read

ਆਕਲੈਂਡ : Destiny Church ਦੇ ਮੁਖੀ Brian Tamaki ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਇੱਕ ਵੀਡੀਓ ਤੋਂ ਬਾਅਦ ਨਿਊਜ਼ੀਲੈਂਡ ਵਿੱਚ ਸਿਆਸੀ ਅਤੇ ਸਮਾਜਿਕ ਮਾਹੌਲ ਗਰਮਾ ਗਿਆ ਹੈ। ਇਸ ਵੀਡੀਓ ਵਿੱਚ Brian Tamaki ਨੇ ਨਿਊਜ਼ੀਲੈਂਡ ਵਿੱਚੋਂ ਹਿੰਦੂਆਂ, ਸਿੱਖਾਂ ਅਤੇ ਮੁਸਲਮਾਨਾਂ ਨੂੰ ਬਾਹਰ ਕੱਢਣ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਨੂੰ ਨੁਕਸਾਨ ਪਹੁੰਚਾਉਣ ਦੀ ਗੱਲ ਕਹੀ ਹੈ।

Hindu Board of NZ ਨੇ ਇਸ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਨਫ਼ਰਤ ਭਰਿਆ ਅਤੇ ਹਿੰਸਾ ਭੜਕਾਉਣ ਵਾਲਾ ਦੱਸਿਆ ਹੈ। ਬੋਰਡ ਨੇ New Zealand Police ਅਤੇ Police Minister Mark Mitchell ਨੂੰ ਇਸ ਮਾਮਲੇ ਦਾ ਖੁਦ ਨੋਟਿਸ (suo moto cognizance) ਲੈ ਕੇ ਤੁਰੰਤ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਕਿਸੇ ਮੰਦਭਾਗੀ ਘਟਨਾ ਨੂੰ ਰੋਕਿਆ ਜਾ ਸਕੇ।

ਦੂਜੇ ਪਾਸੇ, Brian Tamaki ਨੇ ਆਪਣੇ ਬਿਆਨ ਦਾ ਬਚਾਅ ਕਰਦਿਆਂ ਕਿਹਾ ਕਿ ਉਹ ਇੰਡੀਆ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਜ ਦੌਰਾਨ ਈਸਾਈਆਂ ‘ਤੇ ਹੋ ਰਹੇ ਕਥਿਤ ਅੱਤਿਆਚਾਰਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਵਿਰੁੱਧ ਬੋਲ ਰਹੇ ਸਨ।

ਇਸ ਦੌਰਾਨ, Ethnic Communities Minister Mark Mitchell ਨੇ Brian Tamaki ਨੂੰ ਇੱਕ ‘ਡਰਪੋਕ ਬੁਲੀ’ ਕਰਾਰ ਦਿੱਤਾ ਹੈ। Race Relations Commissioner Dr Melissa Derby ਅਤੇ Federation of the Islamic Associations of NZ ਨੇ ਵੀ ਇਸ ਬਿਆਨ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਦੇਸ਼ ਵਿੱਚ ਸਾਰੇ ਘੱਟ-ਗਿਣਤੀ ਭਾਈਚਾਰਿਆਂ ਨੂੰ ਸੁਰੱਖਿਅਤ ਰਹਿਣ ਦਾ ਪੂਰਾ ਅਧਿਕਾਰ ਹੈ। ਪੁਲਿਸ ਇਸ ਵੀਡੀਓ ਦੀ ਜਾਂਚ ਕਰ ਰਹੀ ਹੈ।

 

Share This Article
Leave a Comment

Leave a Reply

Your email address will not be published. Required fields are marked *