ਨਿਊਜ਼ੀਲੈਂਡ ’ਚ ACT Party ਦੇ ਸਿੱਖ ਉਮੀਦਵਾਰ ਨੂੰ ਮਿਲੀਆਂ ਧਮਕੀਆਂ, ਪੁਲਿਸ ਕੋਲ ਸ਼ਿਕਾਇਤ ਦਰਜ

Sea7 Nz Team
2 Min Read

ਆਕਲੈਂਡ : ACT Party ਦੇ ਆਕਲੈਂਡ ’ਚ ਇੱਕ ਉਮੀਦਵਾਰ ਨੇ ਸੋਸ਼ਲ ਮੀਡੀਆ ’ਤੇ ਨਸਲੀ ਟਿੱਪਣੀਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਕੋਲ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ। Papakura ਹਲਕੇ ਤੋਂ ਚੋਣ ਲੜ ਰਹੇ ਮਲਕੀਅਤ ਸਿੰਘ ਨੇ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਹੋਇਆ ਹੈ, ਉਨ੍ਹਾਂ ਨੂੰ ਲਗਾਤਾਰ ਸਾਈਬਰ ਬੁਲਿੰਗ (online abuse) ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਮਾਮਲਾ Destiny Church ਦੇ ਆਗੂ Brian Tamaki ਦੇ ਉਸ ਬਿਆਨ ਤੋਂ ਬਾਅਦ ਹੋਰ ਭੜਕ ਗਿਆ, ਜਿਸ ਵਿੱਚ ਉਨ੍ਹਾਂ ਨੇ ਹਿੰਦੂ, ਸਿੱਖ ਅਤੇ ਮੁਸਲਿਮ ਭਾਈਚਾਰੇ ਵਿਰੁੱਧ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਮਲਕੀਅਤ ਸਿੰਘ ਅਨੁਸਾਰ, ਇਸ ਪੋਸਟ ਤੋਂ ਬਾਅਦ ਉਨ੍ਹਾਂ ਨੂੰ ਬਾਹਰੀ ਵਜੋਂ ਪੇਸ਼ ਕੀਤਾ ਗਿਆ ਅਤੇ ਨਫ਼ਰਤ ਭਰੇ ਕਮੈਂਟਸ ਵਧ ਗਏ। ਮਲਕੀਅਤ ਸਿੰਘ ਨੇ Brian Tamaki ਨੂੰ ਸ਼ਾਂਤਮਈ ਗੱਲਬਾਤ ਦਾ ਸੱਦਾ ਦਿੱਤਾ ਸੀ, ਪਰ ਉਸ ਤੋਂ ਬਾਅਦ ਉਨ੍ਹਾਂ ਦੇ ਫਾਲੋਅਰਜ਼ ਵੱਲੋਂ ਧਮਕੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ। ਹਾਲਾਂਕਿ, Brian Tamaki ਨੇ ਕਿਹਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਾਂ ਧਮਕੀਆਂ ਦਾ ਸਮਰਥਨ ਨਹੀਂ ਕਰਦੇ ਅਤੇ ਇਨ੍ਹਾਂ ਨੂੰ ਗਲਤ ਦੱਸਿਆ, ਪਰ ਉਨ੍ਹਾਂ ਨੇ Malkiat Singh ਨਾਲ ਮੁਲਾਕਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

Counties Manukau CIB ਦੇ ਡਿਟੈਕਟਿਵ ਇੰਸਪੈਕਟਰ Shaun Vickers ਨੇ ਪੁਸ਼ਟੀ ਕੀਤੀ ਹੈ ਕਿ 8 ਤੋਂ 24 ਜੂਨ ਦੇ ਵਿਚਕਾਰ ਮਿਲੀਆਂ ਧਮਕੀਆਂ ਦੇ ਸਬੰਧ ਵਿੱਚ ਸ਼ਿਕਾਇਤ ਮਿਲੀ ਹੈ ਅਤੇ ਮਾਮਲੇ ਦੀ ਸ਼ੁਰੂਆਤੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਨਿਊਜ਼ੀਲੈਂਡ ਵਿੱਚ ਭਾਰਤੀ ਭਾਈਚਾਰੇ ਵਿਰੁੱਧ ਵੱਧ ਰਹੀ ਨਫ਼ਰਤ ਅਤੇ ਗ੍ਰੈਫਿਟੀ (graffiti) ਦੀਆਂ ਘਟਨਾਵਾਂ ਕਾਰਨ ਪ੍ਰਵਾਸੀ ਭਾਈਚਾਰੇ ਵਿੱਚ ਚਿੰਤਾ ਦਾ ਮਾਹੌਲ ਹੈ।

Share This Article
Leave a Comment

Leave a Reply

Your email address will not be published. Required fields are marked *